ਡਾਕੂਮੈਂਟਰੀ ਵੈਨ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਲਾ ਜਾਰੀ

ਡਾਕੂਮੈਂਟਰੀ ਵੈਨ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਲਾ ਜਾਰੀ
View on original source
Category: Entertainment
Share
Archive
Like
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ ਰਹੀ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੀਤੀ ਸ਼ਾਮ ਇਹ ਡਾਕੂਮੈਂਟਰੀ ਫਿਲਮ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਲੀਆਂ, ਦਰਾਰ, ਗੁਨੋਵਾਲ, ਬੰਡਾਲਾ, ਗੁਨੋਵਾਲ ਹਵੇਲੀਆਂ, ਪੱਤੀ ਗੋਪੀ ਕੀ, ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਫੱਤੂਵਾਲ, ਨਿਰੰਜਨਪੁਰ, ਮੁੱਦ, ਜੱਸੋ ਨੰਗਲ, ਬਾਬਾ ਜੀਵਨ ਸਿੰਘ ਨਾਗਾ ਅਤੇ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਸੋਹੀਆਂ ਕਲਾਂ, ਸੁਪਾਰੀਵਿੰਡ, ਉਮਰਪੁਰਾ ਅਤੇ ਧਰਮਪੁਰਾ ਵਿਖੇ ਦਿਖਾਈ ਗਈ।ਇਨ੍ਹਾਂ ਪਿੰਡਾਂ ਵਿੱਚ ਵੱਡੀ ਗਿਣਤੀ 'ਚ ਲੋਕਾਂ ਨੇ ਦਸਤਾਵੇਜ਼ੀ ਫਿਲਮ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ, ਮਿਹਨਤ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਡਾਕੂਮੈਂਟਰੀ ਫਿਲਮਾਂ ਦਾ ਪ੍ਰਦਰਸ਼ਨ ਸਮੇਂ ਦੀ ਅਹਿਮ ਲੋੜ ਹੈ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਸਮਾਜ ਵਿੱਚ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਦੇ ਮੁੱਲਾਂ ਨੂੰ ਹੋਰ ਮਜ਼ਬੂਤ ਕਰਨਾ ਹੈ।

(0)Comments

 

A note on cookies

Newshunt uses essential cookies to keep you signed in and to remember your language and country, so the site works the way you expect. With your permission, we'd also like to use analytics cookies to understand how people use Newshunt and improve it over time.

Accepting only affects analytics. To learn more, view our Privacy Policy or Terms & Conditions.