ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਉੱਤਰੀ ਤੋਂ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜਲੰਧਰ ਉੱਤਰੀ ਤੋਂ ਜਨਰਲ ਕੌਂਸਲ ਲਈ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਇਸੇ ਤਹਿਤ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਗੁਰਜੀਤ ਸਿੰਘ ਮਰਵਾਹਾ, ਸੁਖਵਿੰਦਰ ਸਿੰਘ ਰਾਜੂ ਮੱਕੜ, ਜਗਦੀਪ ਸਿੰਘ ਵਿਰਦੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਜਲੰਧਰ ਉੱਤਰੀ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਪਾਰਟੀ ਹਾਈਕਮਾਂਡ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਨ੍ਹਾਂ ਦੀ ਨਿਯੁਕਤੀ ਨਾਲ ਜਲੰਧਰ ਉੱਤਰੀ ਦੇ ਸਮਾਜਿਕ ਭਾਈਚਾਰੇ 'ਚ ਪਾਰਟੀ ਦੀ ਪਹੁੰਚ ਹੋਰ ਮਜ਼ਬੂਤ ਹੋਵੇਗੀ। ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਆਵਾਜ਼ ਨੂੰ ਉਠਾਉਣ ਲਈ ਵਚਨਬੱਧ ਹਨ ਤੇ ਪਾਰਟੀ ਦੇ ਵੱਖ-ਵੱਖ ਵਰਗਾਂ 'ਚ ਯੋਗ ਤੇ ਮਿਹਨਤੀ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਜਨਤਾ ਨਾਲ ਸਿੱਧਾ ਸੰਪਰਕ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਗੁਰਜੀਤ ਸਿੰਘ ਮਰਵਾਹਾ ਸੁਖਵਿੰਦਰ ਸਿੰਘ ਰਾਜੂ ਮੱਕੜ, ਜਗਦੀਪ ਸਿੰਘ ਵਿਰਦੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।
(0)Comments