ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਸਮਰਪਿਤ ਡ੍ਰੋਨ ਸ਼ੋਅ ਕਰਵਾਇਆ

ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਸਮਰਪਿਤ ਡ੍ਰੋਨ ਸ਼ੋਅ ਕਰਵਾਇਆ
View on original source
Category: Entertainment
Share
Archive
Like
ਜਲੰਧਰ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਵਿਚਾਰਾਂ ਤੇ ਮਹਾਨ ਉਪਦੇਸ਼ਾਂ 'ਤੇ ਆਧਾਰਿਤ ਸ਼ਾਨਦਾਰ ਡ੍ਰੋਨ ਸ਼ੋਅ ਕਰਵਾਇਆ -ਡ੍ਰੋਨ ਸ਼ੋਅ ਰਾਹੀਂ ਨੌਜਵਾਨ ਤੱਕ ਪੁੱਜੇਗਾ ਗੁਰੂ ਸਾਹਿਬ ਦਾ ਫਲਸਫਾ : ਭਗਤ -ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚ ਕਰਵਾਏ ਜਾ ਰਹੇ 92 ਡ੍ਰੋਨ ਸ਼ੋਅ : ਬਾਲੀ ਸ਼ੈਲੀ, ਪੰਜਾਬੀ ਜਾਗਰਣ, ਜਲੰਧਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮੰਗਲਵਾਰ ਨੂੰ ਸ਼ਹਿਰ ਵਿਖੇ ਗੁਰੂ ਜੀ ਦੇ ਜੀਵਨ, ਵਿਚਾਰਾਂ ਤੇ ਮਹਾਨ ਉਪਦੇਸ਼ਾਂ 'ਤੇ ਆਧਾਰਿਤ ਸ਼ਾਨਦਾਰ ਡ੍ਰੋਨ ਸ਼ੋਅ ਕਰਵਾਇਆ ਗਿਆ। ਇਸ ਦੌਰਾਨ 500 ਡਰੋਨਾਂ ਦੇ ਨਾਲ ਆਸਮਾਨ 'ਚ ਬਣਾਈਆਂ ਵੱਖ-ਵੱਖ ਆਕ੍ਰਿਤੀਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫੇ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਸ਼ੋਅ 'ਚ ਹਜ਼ਾਰਾਂ ਦੀ ਗਿਣਤੀ 'ਚ ਪੁੱਜੀ ਸੰਗਤ ਨੂੰ ਆਧੁਨਿਕ ਤਕਨੀਕ ਦੇ ਜ਼ਰੀਏ ਗੁਰੂ ਜੀ ਦੇ ਸਮਾਜਿਕ ਬਰਾਬਰੀ, ਦਇਆ, ਸਮਾਜਿਕ ਨਿਆਂ, ਹੱਥੀਂ ਕਿਰਤ ਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ਾਂ ਤੋਂ ਜਾਣੂ ਕਰਵਾਇਆ ਗਿਆ। ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਕਰਵਾਏ ਗਏ ਇਸ ਅਲੌਕਿਕ ਡ੍ਰੋਨ ਸ਼ੋਅ 'ਚ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਬਾਸੀ, ਸੰਤ ਪ੍ਰਦੀਪ ਦਾਸ ਕਠਾਰ ਵਾਲੇ, 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ, ਡਿਪਟੀ ਮੇਅਰ ਮਲਕੀਤ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਹ ਡ੍ਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਢੁੱਕਵੀਂ ਸ਼ਰਧਾਂਜਲੀ ਤੇ ਉਨ੍ਹਾਂ ਦੇ ਮਹਾਨ ਵਿਚਾਰਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦਾ ਵਿਲੱਖਣ ਉਪਰਾਲਾ ਹਨ। ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸੂਬੇ ਭਰ 'ਚ 92 ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ 'ਚ ਡੇਰਾ ਸੱਚਖੰਡ ਬੱਲਾਂ ਨੇੜੇ 10 ਏਕੜ ਤੋਂ ਵੱਧ ਰਕਬੇ 'ਚ ਵਿਕਸਿਤ ਕੀਤੇ ਜਾਣ ਵਾਲੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਨੁੱਖਤਾ, ਸਮਾਨਤਾ ਤੇ ਭਾਈਚਾਰਕ ਸਾਂਝ ਦੇ ਸਦੀਵੀਂ ਸੁਨੇਹੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। 9 ਸਤੰਬਰ ਨੂੰ ਸ਼ਾਹਕੋਟ, 10 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੰਧਾਵਾ ਮਸੰਦਾ ਤੇ 11 ਸਤੰਬਰ ਨੂੰ ਨਵੀਂ ਦਾਣਾ ਮੰਡੀ ਫਿਲੌਰ ਵਿਖੇ ਡ੍ਰੋਨ ਸ਼ੋਅ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਪ੍ਰਸਿੱਧ ਰਾਗੀ ਭਾਈ ਜਸਬੀਰ ਸਿੰਘ ਜਲੰਧਰ ਵਾਲਿਆਂ ਦੇ ਜੱਥੇ ਵੱਲੋਂ ਸ਼ਬਦ ਕੀਰਤਨ ਅਤੇ ਗੁਰਬਾਣੀ ਨਾਲ ਜੋੜਿਆ ਗਿਆ।

(0)Comments

 

A note on cookies

Newshunt uses essential cookies to keep you signed in and to remember your language and country, so the site works the way you expect. With your permission, we'd also like to use analytics cookies to understand how people use Newshunt and improve it over time.

Accepting only affects analytics. To learn more, view our Privacy Policy or Terms & Conditions.